ਮੋਗਾ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। ਸੂਤਰਾਂ ਮੁਤਾਬਕ, ਈਡੀ ਨੇ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਾਂਚ ਏਜੰਸੀ ਵੱਲੋਂ ਉਨ੍ਹਾਂ ਕੋਲੋਂ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਹੈ। ਵਿਧਾਇਕਾ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਜ਼ਰੂਰੀ ਰਿਕਾਰਡ ਵੀ ਨਾਲ ਲੈ ਕੇ ਆਉਣ।
ਬ੍ਰੇਕਿੰਗ: ਈਡੀ (ED) ਨੇ ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਕੀਤਾ ਤਲਬ; ਜ਼ਮੀਨ ਘੁਟਾਲੇ ਮਾਮਲੇ ‘ਚ ਭੇਜੇ ਸੰਮਨ
RELATED ARTICLES


