ਚੰਡੀਗੜ੍ਹ: ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਇੱਕ ਵਫ਼ਦ ਅੱਜ ਦੁਪਹਿਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰੇਗਾ। ਵਿਧਾਇਕ ਇਆਲੀ ਨੇ ਦੱਸਿਆ ਕਿ ਇਸ ਮੁਲਾਕਾਤ ਦਾ ਮੁੱਖ ਮਕਸਦ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੇ ਜਾਣ ਅਤੇ ਲਗਾਏ ਗਏ ਇਤਰਾਜ਼ਾਂ ਬਾਰੇ ਜਾਣਕਾਰੀ ਲੈਣਾ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਵਿੱਚ ਦੱਸਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ ਗੰਭੀਰ ਅਤੇ ਸੰਵੇਦਨਸ਼ੀਲ ਇਨਪੁਟਸ ਮਿਲੇ ਹਨ। ਕਮਿਸ਼ਨ ਦਾ ਤਰਕ ਸੀ ਕਿ ਇਸ ਜਥੇਬੰਦੀ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਨਾਲ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖ਼ਤਰਾ ਹੋ ਸਕਦਾ ਹੈ।
ਬ੍ਰੇਕਿੰਗ: ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਵਫ਼ਦ ਅੱਜ ਮਿਲੇਗਾ CEO ਨੂੰ; ਪਾਰਟੀ ਦੀ ਰਜਿਸਟ੍ਰੇਸ਼ਨ ਰੋਕੇ ਜਾਣ ‘ਤੇ ਹੋਵੇਗੀ ਚਰਚਾ
RELATED ARTICLES


