HomePunjabi NewsLiberal Breakingਬ੍ਰੇਕਿੰਗ: ਪੰਜਾਬ ਚੋਣਾਂ ਲਈ 'ਆਪ' ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ...

ਬ੍ਰੇਕਿੰਗ: ਪੰਜਾਬ ਚੋਣਾਂ ਲਈ ‘ਆਪ’ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ; CM ਭਗਵੰਤ ਮਾਨ ਦਿੱਲੀ ਰਵਾਨਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਕੀਤੇ ਜਾਣ ਦੀ ਉਮੀਦ ਹੈ। ਉਮੀਦਵਾਰਾਂ ਦੇ ਨਾਵਾਂ ‘ਤੇ ਅੰਤਿਮ ਫ਼ੈਸਲਾ ਲੈਣ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿਖੇ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਰਵਾਨਾ ਹੋ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਦੱਸਿਆ ਜਾ ਰਿਹਾ ਹੈ ਕਿ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲੱਗ ਸਕਦੀ ਹੈ।

RELATED ARTICLES

Most Popular

Recent Comments