HomePunjabi NewsLiberal Breakingਬ੍ਰੇਕਿੰਗ: ਸ੍ਰੀ ਚਮਕੌਰ ਸਾਹਿਬ 'ਚ ਚਰਨਜੀਤ ਚੰਨੀ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ'...

ਬ੍ਰੇਕਿੰਗ: ਸ੍ਰੀ ਚਮਕੌਰ ਸਾਹਿਬ ‘ਚ ਚਰਨਜੀਤ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਵਿਰੋਧ; ‘ਆਪ’ ਆਗੂਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਸਖ਼ਤ ਵਿਰੋਧ ਕੀਤਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਆਗੂ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਇਕੱਠੇ ਹੋਏ ‘ਆਪ’ ਵਰਕਰਾਂ ਨੇ ਚੰਨੀ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ, ਜਿਸ ਕਾਰਨ ਮੌਕੇ ‘ਤੇ ਕੁਝ ਸਮੇਂ ਲਈ ਤਣਾਅ ਵਾਲੀ ਸਥਿਤੀ ਬਣੀ ਰਹੀ।

RELATED ARTICLES

Most Popular

Recent Comments