ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਵੱਛ ਸਰਵੇਖਣ 2025-26’ ਤਹਿਤ ਪੰਜਾਬ ਦੇ ਸਭ ਤੋਂ ਸਵੱਛ ਸ਼ਹਿਰ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਇਹ ਵੱਕਾਰੀ ਐਵਾਰਡ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ। ਇਹ ਪ੍ਰਾਪਤੀ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਅਤੇ ਸਫ਼ਾਈ ਕਾਰਜਾਂ ਦਾ ਇਸ ਉਪਲਬਧੀ ਵਿੱਚ ਅਹਿਮ ਯੋਗਦਾਨ ਰਿਹਾ ਹੈ।
ਬ੍ਰੇਕਿੰਗ: ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ ‘ਸਭ ਤੋਂ ਸਵੱਛ ਸ਼ਹਿਰ’ ਦਾ ਐਵਾਰਡ; ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਹਰਜੋਤ ਬੈਂਸ ਨੂੰ ਸੌਂਪਿਆ ਸਨਮਾਨ
RELATED ARTICLES


