HomePunjabi NewsLiberal Breakingਬ੍ਰੇਕਿੰਗ: ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ...

ਬ੍ਰੇਕਿੰਗ: ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ; 7 ਕਰੋੜ ਦੀ ਫਿਰੌਤੀ ਮੰਗੀ, ਪੰਜਾਬ ਪੁਲਿਸ ਨੇ ਕੀਤਾ ਕੇਸ ਦਰਜ

ਮੋਹਾਲੀ: ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵਟਸਐਪ ਸੁਨੇਹੇ ਰਾਹੀਂ ਇੱਕ ਗੰਭੀਰ ਧਮਕੀ ਮਿਲੀ ਹੈ। ਅਣਪਛਾਤੇ ਵਿਅਕਤੀ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਵਿਅਕਤੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਵਿਧਾਇਕ ਜਰਨੈਲ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਮਗਰੋਂ ਪੰਜਾਬ ਪੁਲਿਸ ਨੇ ਸਾਈਬਰ ਕ੍ਰਾਈਮ ਥਾਣਾ ਮੋਹਾਲੀ ਵਿਖੇ ਬੀ.ਐਨ.ਐਸ. (BNS) ਅਤੇ ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

Most Popular

Recent Comments