ਨਵੀਂ ਦਿੱਲੀ/ਚੰਡੀਗੜ੍ਹ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀਆਂ ਬੱਸਾਂ ‘ਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਤਰਨਤਾਰਨ ਬੱਸ ਹਾਦਸੇ ਦਾ ਸਖ਼ਤ ਨੋਟਿਸ ਲਿਆ ਹੈ। ਪ੍ਰਿਯਾਂਕ ਕਾਨੂਨਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸ਼ਰਤੀਆ ਸੰਮਨ ਜਾਰੀ ਕੀਤੇ ਹਨ। ਕਮਿਸ਼ਨ ਲਗਾਤਾਰ ਯਾਤਰੀ ਬੱਸਾਂ ਦੀ ਸੁਰੱਖਿਆ ਬਾਰੇ ਕਾਰਵਾਈ ਕਰ ਰਿਹਾ ਹੈ।
ਬ੍ਰੇਕਿੰਗ: NHRC ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਬੱਸਾਂ ‘ਚ ਸੁਰੱਖਿਆ ਖ਼ਾਮੀਆਂ ਦਾ ਲਿਆ ਨੋਟਿਸ, ਪੰਜਾਬ ਦੇ ਮੁੱਖ ਸਕੱਤਰ ਨੂੰ ਸੰਮਨ ਜਾਰੀ
RELATED ARTICLES


