ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਢਹਿ-ਢੇਰੀ ਹੋ ਜਾਵੇਗੀ। ਪਰਗਟ ਸਿੰਘ ਨੇ ਭਰੋਸਾ ਜਤਾਇਆ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਵੱਲੋਂ ਹੀ ਬਣਾਈ ਜਾਵੇਗੀ।
ਬ੍ਰੇਕਿੰਗ: ‘ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਢਹਿ ਜਾਵੇਗੀ ਮਾਨ ਸਰਕਾਰ, ਕਾਂਗਰਸ ਬਣਾਏਗੀ ਅਗਲੀ ਸਰਕਾਰ’- ਪਰਗਟ ਸਿੰਘ
RELATED ARTICLES


