ਮੁਹਾਲੀ: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅੱਜ ਖਰੜ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਰਿਹਾਇਸ਼ ਅਤੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਕਾਲੀ-ਭਾਜਪਾ ਗਠਜੋੜ ਦੇ ਅਗਲੇ ਹੀ ਦਿਨ ਹੋਈ ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਖੇੜਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਖਰੜ ਤੋਂ ਪਾਰਟੀ ਟਿਕਟ ਦੇ ਮੁੱਖ ਦਾਅਵੇਦਾਰ ਹਨ।
ਬ੍ਰੇਕਿੰਗ: ਈ.ਡੀ. ਵੱਲੋਂ ਖਰੜ ਦੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ; ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਮੁੱਖ ਦਾਅਵੇਦਾਰ ਹਨ ਖੇੜਾ
RELATED ARTICLES


