ਚੰਡੀਗੜ੍ਹ: ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਚੰਡੀਗੜ੍ਹ ਸਥਿਤ ਕਾਂਗਰਸ ਦਫ਼ਤਰ ਵਿੱਚ 42 ਮੈਂਬਰੀ ਸੂਬਾਈ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਇੰਚਾਰਜ ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਰਜਿੰਦਰ ਕੌਰ ਭੱਠਲ ਅਤੇ ਮਨੀਸ਼ ਤਿਵਾੜੀ ਸਣੇ ਸੀਨੀਅਰ ਆਗੂਆਂ ਨੇ ਇਕਜੁੱਟ ਹੋ ਕੇ ਲੋਕਾਂ ਦੀ ਆਵਾਜ਼ ਚੁੱਕਣ ਦਾ ਹਲਫ਼ ਲਿਆ।
ਬ੍ਰੇਕਿੰਗ: ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਸਰਗਰਮ; ਚੰਡੀਗੜ੍ਹ ‘ਚ 42 ਮੈਂਬਰੀ ਸੂਬਾਈ ਚੋਣ ਕਮੇਟੀ ਦੀ ਹੋਈ ਪਹਿਲੀ ਮੀਟਿੰਗ
RELATED ARTICLES


