ਲੋਕ ਸਭਾ ਚੋਣਾਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। 24 ਘੰਟਿਆਂ ਵਿੱਚ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਾ ਦਿੱਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਆਦਿ ਦੇ ਪੋਸਟਰ ਵੀ ਸ਼ਾਮਲ ਹਨ। ਰਾਜ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਸਮੇਤ ਹਰ ਗਤੀਵਿਧੀ ‘ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ।
ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲੱਗੇ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਾਏ ਗਏ
RELATED ARTICLES