ਗੈਂਗਸਟਰ ਦੇ ਮੁਕਾਬਲੇ ਚ’ ਸਹੀਦ ਹੋਏ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਘਰ ਪੁਹੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੇ ਕਰਦਿਆਂ ਲਿਖਿਆ ਹੈ ਕਿ ਸਾਡਾ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਦੀ ਸੰਭਾਲ ਕਰੀਏ।
ਸੀਐਮ ਮਾਨ ਨੇ ਲਿਖਿਆ ਹੈ ਕਿ “ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ… ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ… ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ…”