More
    HomePunjabi Newsਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

    ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

    ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ’ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ। ਪਤੰਜਲੀ ਆਯੁਰਵੇਦ ਅਤੇ ਉਸ ਦੇ ਐਮ ਡੀ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਇਸ਼ਤਿਹਾਰ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ।

    ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰ ਦੇਣ ਦਾ ਉਦੇਸ਼ ਫਿਰ ਦੇਸ਼ ਦੇ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟਾਂ ਦੀ ਵਰਤੋਂ ਕਰਕੇ ਸਿਹਤਮੰਦ ਜੀਵਨ ਜਿਊਣ ਦੇ ਲਈ ਉਤਸ਼ਾਹਿਤ ਕਰਨਾ ਸੀ। ਜਦਕਿ ਕੋਰਟ ਨੇ ਇਸ ਮਾਮਲੇ ’ਚ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪੈ੍ਰਲ ਕੋਰਟ ਵਿਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਹੋਏ ਹਨ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਦਵਾਈਆਂ ਸਬੰਧੀ ਗੁੰਮਰਾਹਕੁੰਨ ਇਸ਼ਤਿਹਾਰਾਂ ’ਤੇ ਰੋਕ ਲਗਾ ਦਿੱਤੀ ਸੀ। ਪ੍ਰੰਤੂ ਪਤੰਜਲੀ ਆਯੁਰਵੇਦ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ।

    RELATED ARTICLES

    Most Popular

    Recent Comments