ਕਾਂਗਰਸ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਹੋਈ ਗਿ੍ਰਫਤਾਰੀ ਦੀ ਕੀਤੀ ਨਿੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਲੰਘੇ ਕੱਲ੍ਹ ਵੀਰਵਾਰ ਨੂੰ ਦੇਰ ਸ਼ਾਮੀ 9 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗਿ੍ਫਤਾਰ ਕਰ ਲਿਆ ਸੀ। ਈਡੀ ਦੀ ਟੀਮ ਕੇਜਰੀਵਾਲ ਨੂੰ 10ਵਾਂ ਸੰਮਨ ਦੇਣ ਲਈ ਪਹੁੰਚੀ ਸੀ ਅਤੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਗਿ੍ਰਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦਫਤਰ ਲਿਜਾਇਆ ਗਿਆ, ਫਿਰ ਰਾਮ ਮਨੋਹਰ ਲੋਹੀਆ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਵੀ ਕੀਤਾ।
ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਈਡੀ ਵਲੋਂ ਆਰੋਪ ਲਗਾਇਆ ਜਾ ਰਿਹਾ ਹੈ ਕਿ ਕੇਜਰੀਵਾਲ ਪੁੱਛਗਿੱਛ ਦੌਰਾਨ ਜਾਂਚ ਏਜੰਸੀ ਦਾ ਸਹਿਯੋਗ ਨਹੀਂ ਕਰ ਰਹੇ। ਘੁਟਾਲਾ ਮਾਮਲੇ ਵਿਚ ਕੇਜਰੀਵਾਲ ਦੀ ਹੋਈ ਗਿ੍ਫਤਾਰੀ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਲੀਡਰ ਵੀ ਡਰੇ-ਡਰੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੀ ਨਿੰਦਾ ਕੀਤੀ ਹੈ। ਪਿ੍ਰਅੰਕਾ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਅਜਿਹੀ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ ਹੈ। ਉਧਰ ਦੂਜੇ ਪਾਸੇ ਭਾਜਪਾ ਦੇ ਕਈ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ।