More
    HomePunjabi Newsਸੁਨੀਲ ਜਾਖੜ ਦੀ ਅਗਵਾਈ ’ਚ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤਾ...

    ਸੁਨੀਲ ਜਾਖੜ ਦੀ ਅਗਵਾਈ ’ਚ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

    ਕਿਹਾ : ਪੰਜਾਬ ਆਬਕਾਰੀ ਨੀਤੀ ਦੀ ਵੀ ਕਰਵਾਈ ਜਾਵੇ ਜਾਂਚ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਲਈ ਇਕ ਮੰਗ ਪੱਤਰ ਦਿੱਤਾ ਹੈ। ਪੰਜਾਬ ਭਾਜਪਾ ਨੇ ਮੰਗ ਕੀਤੀ ਹੈ ਕਿ ਦਿੱਲੀ ਦੀ ਤਰਜ਼ ’ਤੇ ਹੀ ਪੰਜਾਬ ਦੀ ਆਬਕਾਰੀ ਨੀਤੀ ਬਣੀ ਹੈ ਅਤੇ ਇਸ ਨੀਤੀ ਵਿਚ ਵੱਡਾ ਘਪਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਆਬਕਾਰੀ ਨੀਤੀ ਦੀ ਜਾਂਚ ਵੀ ਡੀ ਵਲੋਂ ਕਰਵਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੇ ਇਸ ਨੀਤੀ ਦਾ ਵਿਰੋਧ ਵੀ ਕੀਤਾ ਸੀ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ।

    ਉਨ੍ਹਾਂ ਕਿਹਾ ਕਿ ਦਿੱਲੀ ਵਿਚ ਜਦੋਂ ਸ਼ਰਾਬ ਨੀਤੀ ਨੂੰ ਲੈ ਕੇ ਮੀਟਿੰਗ ਹੋਈ ਸੀ ਤਾਂ ਉਸ ਵੇਲੇ ਮੀਟਿੰਗ ਵਿਚ ਸਾਊਥ ਗਰੁੱਪ ਦੇ ਨੁਮਾਇੰਦਿਆਂ ਤੋਂ ਇਲਾਵਾ ਰਾਘਵ ਚੱਡਾ, ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਤਾਂ 100 ਕਰੋੜ ਦੇ ਘਪਲੇ ਦਾ ਦੋਸ਼ ਲੱਗਿਆ ਹੈ ਪ੍ਰੰਤੂ ਪੰਜਾਬ ਵਿਚ ਤਾਂ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਸਾਹਮਣੇ ਆਏਗਾ ਅਤੇ ਸਾਨੂੰ ਖਦਸ਼ਾ ਹੈ ਕਿ ਇਸ ਚੋਣ ਵਿਚ ਇਹ ਪੈਸਾ ਤੇ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦਾਂ ਦੇ ਨਾਂ ਉੱਤੇ ਸ਼ਰਾਬ ਵਰਗਾ ਧੰਦਾ ਚਲਾ ਕੇ ਲੋਕਾਂ ਨੂੰ ਲੁੱਟ ਵੀ ਰਹੇ ਆ ਤੇ ਉਨ੍ਹਾਂ ਦੀ ਜਾਨ ਵੀ ਲੈ ਰਹੀ ਹੈ।

    RELATED ARTICLES

    Most Popular

    Recent Comments