ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ ਹਨ ਇਸ ਮੌਕੇ ਉਹਨਾਂ ਨੇ ਸ਼ਹੀਦੀ ਪਾਰਕ ਜਾ ਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀਆਂ ਪ੍ਰਤਿਮਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹ ਸਰਕਾਰ ਦੇ ਖਿਲਾਫ ਡੱਟ ਕੇ ਲੜਨਗੇ ।
ਇਸ ਬਾਰੇ ਉਹਨਾਂ ਨੇ ਇੱਕ ਪੋਸਟ ਵੀ ਆਪਣੀ ਸੋਸ਼ਲ ਮੀਡੀਆ ਦੇ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਲਿਖਿਆ ਕਿ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਲਿਆ ਕੇ ਰਹਾਂਗੇ। ਤਾਨਾਸ਼ਾਹੀ ਤੇ ਜ਼ਬਰ-ਜ਼ੁਲਮ ਦੇ ਖ਼ਿਲਾਫ਼ ਡੱਟ ਕੇ ਲੜਾਂਗੇ। ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਰਧਾਂਜਲੀ ਦੇਣ ਪਹੁੰਚੇ ਹਾਂ।