ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ। ਇਨ੍ਹਾਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਕਾਰਡਾਂ ਦੀ ਵਰਤੋਂ ਕੀਤੀ ਜਾਂਦੀ ਹੈ। ਵੋਟਰ ਕਾਰਡ ਦੀ ਵਰਤੋਂ ਆਨਲਾਈਨ ਅਤੇ ਆਫਲਾਈਨ ਦਸਤਾਵੇਜ਼ ਵਜੋਂ ਵੀ ਕੀਤੀ ਜਾਂਦੀ ਹੈ ਪਰ ਕਈ ਵਾਰ ਵੋਟਰ ਕਾਰਡ ਗੁੰਮ ਜਾਂ ਫਟ ਜਾਂਦਾ ਹੈ ਜਾਂ ਪੁਰਾਣਾ ਹੋ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜੇਕਰ ਤੁਹਾਡਾ ਵੋਟਰ ਕਾਰਡ ਗੁੰਮ ਹੋ ਗਿਆ ਹੈ, ਫਟ ਗਿਆ ਹੈ ਜਾਂ ਪੁਰਾਣਾ ਹੋ ਗਿਆ ਹੈ, ਤਾਂ ਤੁਸੀਂ ਹੇਠਾਂ ਦਿੱਤੇ ਕਦਮਾਂ ਰਾਹੀਂ ਨਵੇਂ ਵੋਟਰ ਕਾਰਡ ਲਈ ਅਰਜ਼ੀ ਦੇ ਸਕਦੇ ਹੋ। ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਤੁਸੀਂ ਆਪਣੇ ਮੋਬਾਈਲ ਫੋਨ ਜਾਂ ਲੈਪਟਾਪ ਰਾਹੀਂ ਇਹ ਸਹੂਲਤ ਬਿਲਕੁਲ ਮੁਫ਼ਤ ਲੈ ਸਕਦੇ ਹੋ।
ਸਭ ਤੋਂ ਪਹਿਲਾਂ ਇਸ ਲਿੰਕ https://voters.eci.gov.in/login
‘ਤੇ ਕਲਿੱਕ ਕਰੋ। ਇਹ ਭਾਰਤੀ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ਹੈ। ਇਸ ਵੈੱਬਸਾਈਟ ‘ਤੇ ਲੌਗਇਨ ਕਰਨ ਦੇ ਤਿੰਨ ਤਰੀਕੇ ਹਨ। ਜੇਕਰ ਤੁਸੀਂ ਪਹਿਲਾਂ ਹੀ ਸਾਈਨ ਅੱਪ ਕਰ ਚੁੱਕੇ ਹੋ ਤਾਂ ਆਪਣੇ ਵੋਟਰ ਕਾਰਡ, ਮੋਬਾਈਲ ਨੰਬਰ ਜਾਂ ਈਮੇਲ ਅਤੇ ਪਾਸਵਰਡ ਦੀ ਵਰਤੋਂ ਕਰਕੇ ਲੌਗਇਨ ਕਰੋ।