ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਸਵੇਰੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦਇਆ ਸਿੰਘ ਅੰਮ੍ਰਿਤਸਰ ਦੇ ਪਿੰਡ ਦਾ ਵਸਨੀਕ ਸੀ ਜਿਸਦੀ ਉਮਰ 71 ਸਾਲ ਸੀ ਉਹ ਲੰਮੇ ਸਮੇਂ ਤੋਂ ਅੰਦੋਲਨ ਵਿੱਚ ਸ਼ਾਮਲ ਸੀ। ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 48ਵੇਂ ਦਿਨ ਅੱਜ ਦਇਆ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਤਰਸਿੱਕਾ, ਬਾਬਾ ਬਕਾਲਾ, ਅੰਮ੍ਰਿਤਸਰ ਦੀ ਮੌਤ ਹੋ ਗਈ। ਮੌਤ ਦੀ ਵਜ੍ਹਾ ਹਾਰਟ ਅਟੈਕ ਦਸੀ ਜਾ ਰਹੀ ਹੈ।
ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ
RELATED ARTICLES