HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

ਵਿਆਖਿਆ:- ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ॥੧॥ ਰਹਾਉ॥ ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ)। ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ॥੧॥ 02-04-24, ਅੰਗ:-822

RELATED ARTICLES

Most Popular

Recent Comments