ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ । ਕੇਂਦਰ ਨੇ ਦੋਨਾਂ ਦੀ ਸਿਕਿਉਰਟੀ ਦੇ ਵਿੱਚ ਵਾਧਾ ਕਰ ਦਿੱਤਾ ਹੈ। ਦੋਨਾਂ ਨੂੰ Y ਪਲਸ ਸਿਕਿਉਰਟੀ ਦਿੱਤੀ ਗਈ ਹੈ। ਦੱਸ ਦਈਏ ਕਿ ਦੋਨਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਹਨਾਂ ਦਾ ਜਲੰਧਰ ਦੇ ਵਿੱਚ ਤਿੱਖਾ ਵਿਰੋਧ ਕੀਤਾ ਗਿਆ ਸੀ ਜਿਸ ਕਰਕੇ ਸੁਰੱਖਿਆ ਦੇ ਵਿੱਚ ਵਾਧਾ ਕੀਤਾ ਗਿਆ ਹੈ।
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਨੇ ਦਿੱਤੀ Y+ ਸੁਰੱਖਿਆ
RELATED ARTICLES