ਆਗਾਮੀ ਲੋਕ ਸਭਾ ਚੋਣਾਂ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਦੇ ਵਿੱਚ ਵੱਡੀ ਉਥਲ ਪੁਥਲ ਦੇਖਣ ਨੂੰ ਮਿਲੀ ਹੈ। ਜਿੱਥੇ ਕਿ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਥੇ ਹੀ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੇ ਵੀ ਭਾਜਪਾ ਨੂੰ ਜੁਆਇਨ ਕਰ ਲਿਆ ਸੀ । ਹੁਣ ਕਾਂਗਰਸ ਵੱਲੋਂ ਵੱਡਾ ਦਾਅ ਖੇਡਦਿਆਂ ਹੋਏ ਲੁਧਿਆਣਾ ਦੇ ਲਈ ਇੱਕ ਅਜਿਹਾ ਉਮੀਦਵਾਰ ਚੁਣਿਆ ਹੈ ਜਿਸ ਜੋ ਕਿ ਰਵਨੀਤ ਬਿੱਟੂ ਨੂੰ ਕੜੀ ਟੱਕਰ ਦੇ ਸਕਦਾ ਹੈ।
ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸਿਮਰਜੀਤ ਸਿੰਘ ਬੈਂਸ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ ਉਸ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕਾਂਗਰਸ ਰਵਨੀਤ ਬਿੱਟੂ ਦੇ ਸਾਹਮਣੇ ਬੈਂਸ ਨੂੰ ਖੜਾ ਕਰ ਸਕਦੀ ਹੈ। ਦੱਸ ਦਈਏ ਕਿ ਸਿਮਰਜੀਤ ਸਿੰਘ ਬੈਂਸ ਦੀਆਂ ਕਾਂਗਰਸ ਨਾਲ ਕਈ ਮੀਟਿੰਗਾਂ ਹੋਈਆਂ ਹਨ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 2019 ਵਿੱਚ ਸਿਮਰਜੀਤ ਸਿੰਘ ਬੈਂਸ ਨੂੰ 3,07423 ਵੋਟਾਂ ਮਿਲੀਆਂ ਸਨ, ਜਦੋਂ ਕਿ ਬਿੱਟੂ ਨੂੰ 383,795 ਵੋਟਾਂ ਮਿਲੀਆਂ ਸਨ।