More
    HomePunjabi Newsਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਜ; ਦਿੱਲੀ ਸ਼ਰਾਬ ਨੀਤੀ ਮਾਮਲੇ ’ਚ...

    ਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਜ; ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ.ਸੀ.ਆਰ. ਦੀ ਬੇਟੀ  ਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ਖਾਰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ। ਕਵਿਤਾ ਨੇ ਆਪਣੇ 16 ਸਾਲ ਦੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

    ਕੇ. ਕਵਿਤਾ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਮਾਂ ਦੀ ਮੌਰਲ ਅਤੇ ਇਮੋਸ਼ਨਲ ਸਪੋਰਟ ਦੀ ਜ਼ਰੂਰਤ ਹੈ।  ਈਡੀ ਨੇ ਇਸ ਦਲੀਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਹ ਸਬੂਤਾਂ ਨਾਲ ਗੜਬੜੀ ਕਰ ਸਕਦੇ ਹਨ ਅਤੇ ਨਾਲ ਹੀ ਗਵਾਹਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕਵਿਤਾ ਨੂੰ ਲੰਘੀ 15 ਮਾਰਚ ਨੂੰ ਹੈਦਰਾਬਾਦ ਤੋਂ ਗਿ੍ਫਤਾਰ ਕੀਤਾ ਸੀ।  

    RELATED ARTICLES

    Most Popular

    Recent Comments