More
    HomePunjabi Newsਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਹੋਣਗੇ ਬਸਪਾ ਦੇ ਉਮੀਦਵਾਰ

    ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਹੋਣਗੇ ਬਸਪਾ ਦੇ ਉਮੀਦਵਾਰ

    ਜਲਾਲਾਬਾਦ ਤੋਂ ‘ਆਪ’ ਵਿਧਾਇਕ ਦੇ ਪਿਤਾ ਹਨ ਸੁਰਿੰਦਰ ਕੰਬੋਜ

    ਚੰਡੀਗੜ੍ਹ/ਬਿਊਰੋ ਨਿਊਜ਼ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਵਲੋਂ ਦੱਸਿਆ ਗਿਆ ਹੈ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੰਬੋਜ ਦਾ ਬੇਟਾ ਜਗਦੀਪ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।

    ਇਸੇ ਦੌਰਾਨ ਪੰਜਾਬ ’ਚ ਬਸਪਾ ਦੇ ਇਕੋ ਇਕ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਧਾਇਕ ਜਗਦੀਪ ਕੰਬੋਜ਼ ਦੇ ਪਿਤਾ ਸੁਰਿੰਦਰ ਕੰਬੋਜ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਸਪੱਸ਼ਟ ਹੋ ਜਾਵੇਗਾ। 

    RELATED ARTICLES

    Most Popular

    Recent Comments