More
    HomePunjabi Newsਸੁਖਬੀਰ ਸਿੰਘ ਬਾਦਲ ‘ਪੰਜਾਬ ਬਚਾਓ ਯਾਤਰਾ’ ਦੌਰਾਨ ਹੋਏ ਬਿਮਾਰ; ਹੁਣ ਬਿਕਰਮ ਮਜੀਠੀਆ...

    ਸੁਖਬੀਰ ਸਿੰਘ ਬਾਦਲ ‘ਪੰਜਾਬ ਬਚਾਓ ਯਾਤਰਾ’ ਦੌਰਾਨ ਹੋਏ ਬਿਮਾਰ; ਹੁਣ ਬਿਕਰਮ ਮਜੀਠੀਆ ਨੇ ਸੰਭਾਲਿਆ ਮੋਰਚਾ

    ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਮਣੀ ਅਕਾਲੀ ਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ‘ਪੰਜਾਬ ਬਚਾਓ ਯਾਤਰਾ’ ਵਿਚ ਡਟੇ ਹੋਏ ਹਨ ਅਤੇ ਉਹ ਲਗਾਤਾਰ ਲੋਕਾਂ ਨੂੰ ਮਿਲ ਵੀ ਰਹੇ ਹਨ। ਜਿਸ ਤੋਂ ਬਾਅਦ ਗਰਮੀ ਦੇ ਕਾਰਨ ਉਨ੍ਹਾਂ ਦੀ ਸਿਹਤ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲੀ।

    ਇਸਦੇ ਚੱਲਦਿਆਂ ਹੁਣ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਪੰਜਾਬ ਬਚਾਓ ਯਾਤਰਾ’ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੁਖਬੀਰ ਬਾਦਲ ’ਤੇ ਸਿਆਸੀ ਤਨਜ ਕਸ ਰਹੇ ਸਨ ਕਿ ਸੁਖਬੀਰ ਬਾਦਲ ਤਾਪਮਾਨ ਦੇਖ ਕੇ ਹੀ ਆਪਣੀ ਪੰਜਾਬ ਬਚਾਓ ਯਾਤਰਾ ’ਤੇ ਨਿਕਲਦੇ ਹਨ।

    RELATED ARTICLES

    Most Popular

    Recent Comments