More
    HomePunjabi NewsAPP ਨੇ ਪੰਜਾਬ ’ਚ ਆਪਣੇ 8 ਮੌਜੂਦਾ ਵਿਧਾਇਕਾਂ ਨੂੰ ਲੋਕ ਸਭਾ ਦੀ...

    APP ਨੇ ਪੰਜਾਬ ’ਚ ਆਪਣੇ 8 ਮੌਜੂਦਾ ਵਿਧਾਇਕਾਂ ਨੂੰ ਲੋਕ ਸਭਾ ਦੀ ਦਿੱਤੀ ਟਿਕਟ

    ਅਕਾਲੀ ਦਲ ’ਚੋਂ ਆਏ ਪਵਨ ਟੀਨੂੰ ਨੂੰ ਵੀ ਬਣਾਇਆ ਉਮੀਦਵਾਰ

    ਚੰਡੀਗੜ੍ਹ/ਬਿਊਰੋ ਨਿਊਜ਼  : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ‘ਆਪ’ ਵਲੋਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਹੋ ਗਿਆ ਹੈ। ਅੱਜ ਜਿਨ੍ਹਾਂ 4 ਉਮੀਦਵਾਰਾਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ, ਉਨ੍ਹਾਂ ਵਿਚ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਨਾਮ ਸ਼ਾਮਲ ਹੈ ਅਤੇ ਇਹ ਤਿੰਨੋ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਵੀ ਹਨ।

    ਇਸੇ ਤਰ੍ਹਾਂ ਪਿਛਲੇ ਦਿਨੀਂ ਅਕਾਲੀ ਦਲ ਛੱਡ ਕੇ ‘ਆਪ’ ਵਿਚ ਆਏ ਪਵਨ ਟੀਨੂੰ ਨੂੰ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਨੇ ਟਿਕਟ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮਿ੍ਰਤਸਰ, ਮੰਤਰੀ ਮੀਤ ਹੇਅਰ ਨੂੰ ਸੰਗਰੂਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ, ਮੰਤਰੀ ਡਾ. ਬਲਬੀਰ ਸਿੰਘ ਨੂੰ ਪਟਿਆਲਾ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਸੀ।

    ਇਸ ਦੇ ਚੱਲਦਿਆਂ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਤੋਂ ਆਮ ਆਦਮੀ ਪਾਰਟੀ ਨੇ ਆਪਣੇ 8 ਮੌਜੂਦਾ ਵਿਧਾਇਕਾਂ ਨੂੰ ਹੀ ਉਮੀਦਵਾਰ ਬਣਾਇਆ ਹੈ। ਉਧਰ ਦੂੁਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ ਪਾਰਟੀ ਲਈ ਡਟ ਕੇ ਮਿਹਨਤ ਕਰਨ ਲਈ ਕਿਹਾ ਹੈ।  

    RELATED ARTICLES

    Most Popular

    Recent Comments