HomePunjabi Newsਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ

ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ

ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਬੁੱਧਵਾਰ ਨੂੰ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ ’ਤੇ ਬੈਠ ਕੇ ਰੇਲਾਂ ਰੋਕੀਆਂ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਰੋਸ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾਇਆ ਜਾਵੇਗਾ।

ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਪੁਲਿਸ ਪ੍ਰਸ਼ਾਸਨ ਵਲੋਂ ਲਗਾਏ ਗਏ ਬੈਰੀਕੇਡ ਹਟਾ ਕੇ ਰੇਲ ਲਾਈਨਾਂ ਉਤੇ ਰੋਸ ਧਰਨੇ ’ਚ ਬੈਠਣ ਲਈ ਕਾਮਯਾਬ ਹੋ ਗਏ। ਕਿਸਾਨਾਂ ਨੇ ਹੱਥਾਂ ਵਿਚ ਕਿਸਾਨੀ ਝੰਡੀਆਂ ਵੀ ਫੜੀਆਂ ਹੋਈਆਂ ਸਨ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ। 

RELATED ARTICLES

Most Popular

Recent Comments