ਸਕੂਲ ਬੱਸਾਂ ਰਾਹੀਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਮੈਜਿਸਟਰੇਟ ਬਲਬੀਰ ਰਾਜ ਨੇ ‘ਸੇਫ਼ ਸਕੂਲ ਵਾਹਨ’ ਸਕੀਮ ਤਹਿਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਹੈ ।
ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਕੂਲ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਬੀਮਾ, ਸਪੀਡ ਗਵਰਨਰ, ਡਰਾਈਵਰ ਅਤੇ ਹੈਲਪਰ ਦੀ ਵਰਦੀ ਆਦਿ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ।