More
    HomePunjabi Newsਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਖਾਰਜ

    ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਖਾਰਜ

    ਅਦਾਲਤ ਨੇ ਪਟੀਸ਼ਨਕਰਤਾ ਨੂੰ ਲਗਾਇਆ 75 ਹਜ਼ਾਰ ਰੁਪਏ ਜੁਰਮਾਨਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਪਟੀਸ਼ਨ ਖ਼ਾਰਜ ਕਰਦੇ ਹੋਏ ਪਟੀਸ਼ਨਕਰਤਾ ’ਤੇ 75 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।

    ਦਿੱਲੀ ਦੇ ਮਾਨਯੋਗ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਇਹ ਅਦਾਲਤ ਉੱਚ ਅਹੁਦੇ ’ਤੇ ਕਾਬਜ਼ ਵਿਅਕਤੀ ਦੇ ਖ਼ਿਲਾਫ਼ ਸ਼ੁਰੂ ਕੀਤੇ ਲੰਬਿਤ ਅਪਰਾਧਿਕ ਮਾਮਲੇ ’ਚ ਅਸਧਾਰਨ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੀ। ਬੈਂਚ ਨੇ ਕਿਹਾ ਕਿ ਇਸ ਅਦਾਲਤ ਦਾ ਵਿਚਾਰ ਹੈ ਕਿ ਪਟੀਸ਼ਨਕਰਤਾ ਦਾ ਭਾਰਤ ਦੇ ਲੋਕਾਂ ਦੇ ਸਰਪ੍ਰਸਤ ਅਤੇ ਨੁਮਾਇੰਦੇ ਹੋਣ ਦਾ ਦਾਅਵਾ ਬੇਬੁਨਿਆਦ ਹੈ ਅਤੇ ਇਹ ਵੀ ਅਜੀਬ ਹੈ ਕਿ ਪਟੀਸ਼ਨਕਰਤਾ ਨੇ ਕੇਜਰੀਵਾਲ ਦੇ ਹੱਕ ਵਿਚ ਇਕ ਨਿੱਜੀ ਬਾਂਡ ਦਿੱਤਾ ਹੈ।

    ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨਕਰਤਾ ਨੂੰ ਫਟਕਾਰ ਲਗਾਈ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨਕਰਤਾ ਨੂੰ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਅਰਜ਼ੀ ਖਾਰਜ ਕਰ ਦਿੱਤੀ। 

    RELATED ARTICLES

    Most Popular

    Recent Comments