ਅੱਜ ਸੌਰਭ ਭਾਰਦਵਾਜ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ ਅੱਜ ਦੁਪਹਿਰ ਨੂੰ ਮਿਲਣਗੇ, ਜਿਸ ਦੌਰਾਨ ਕੇਜਰੀਵਾਲ ਸਰਕਾਰ ਚਲਾਉਣ ਨੂੰ ਲੈ ਕੇ ਕੁਝ ਵੱਡੇ ਨਿਰਦੇਸ਼ ਦੇ ਸਕਦੇ ਹਨ। ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਤੋਂ ਮੰਤਰੀਆਂ ਨੂੰ ਹਦਾਇਤਾਂ ਦੇ ਚੁੱਕੇ ਹਨ। ਪਿਛਲੇ ਹਫ਼ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਅੱਤਵਾਦੀਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਇਹ ਮੰਤਰੀ ਮਿਲਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ
RELATED ARTICLES