More
    HomePunjabi NewsLiberal Breakingਜੇਈਈ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ...

    ਜੇਈਈ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

    ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-Mains ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਚੇ ਮੁਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਸਥਾਨ ‘ਤੇ ਜਲੰਧਰ ਦੇ 22 ਅਤੇ ਤੀਸਰੇ ਸਥਾਨ ‘ਤੇ ਫ਼ਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ,

    ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਯਤਨਸ਼ੀਲ ਹੈ ਅਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਅਤੇ ਤਕਦੀਰ ਦੋਵੇਂ ਹੀ ਬਦਲ ਰਹੇ ਹਾਂ।

    RELATED ARTICLES

    Most Popular

    Recent Comments