More
    HomePunjabi Newsਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

    ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

    1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ 

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੂਥ ਪੱਧਰ ਦੇ ਅਧਿਕਾਰੀ ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜਿਆ ਜਾਵੇਗਾ।

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।

    ਸਿਬਿਨ ਸੀ ਨੇ ਕਿਹਾ ਕਿ ਕਾਰਡ ਵਿੱਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਹਰੇਕ ਬੂਥ ਉੱਤੇ ਵੋਟਰਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਵਿੱਚ ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਾਨੇ ਅਤੇ ਸ਼ੈੱਡ ਆਦਿ ਸ਼ਾਮਲ ਹਨ।   

    RELATED ARTICLES

    Most Popular

    Recent Comments