ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ।
ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ।