ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਪਿਛਲੇ ਸਾਲ ਸੂਬੇ ‘ਚ ਆਏ ਹੜ੍ਹ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਤ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਜਸਬੀਰ ਆਲੂਵਾਲੀਆ ਤੇ ਹੋਰ ਆਗੂਆਂ ਨੇ ਰਾਜਪਾਲ ਪੰਜਾਬ ਤੋਂ ਮੰਗ ਕੀਤੀ ਕਿ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਨਾਲ ਸਬੰਧਿਤ ਕਿਸਾਨਾਂ ਦੇ ਸਮੁੱਚੇ ਕਰਜ਼ੇ ਵੱਲ ਧਿਆਨ ਦਿੱਤਾ ਜਾਵੇ।
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
RELATED ARTICLES