ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਤਹਿਤ ਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਜਸਵੀਰ ਸਿੰਘ ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ। ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆ ਰਹੇ ਹਨ।ਬਸਪਾ ਨੇ ਹੁਣ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫ਼ਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ: ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ, ਜਲੰਧਰ ਤੋਂ ਬਲਵਿੰਦਰ ਕੁਮਾਰ, ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਾਤੋਂ ਸ਼ਾਮਿਲ ਹਨ। , ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜ੍ਹੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ।