More
    HomePunjabi NewsLiberal Breakingਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ 'ਚ ਹੋਏ ਸ਼ਾਮਲ

    ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਹੋਏ ਸ਼ਾਮਲ

    ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇੱਕ ਵਾਰੀ ਫੇਰ ਵੱਡੀ ਉਥਲ ਪੁੱਥਲ ਦੇਖਣ ਨੂੰ ਮਿਲੀ ਜਦੋਂ ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਛੇ ਦਿਨ ਪਹਿਲਾਂ ਯਾਨੀ 28 ਅਪ੍ਰੈਲ ਨੂੰ ਉਨ੍ਹਾਂ ਨੇ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਦੋਂ ਕਿਹਾ ਸੀ ਕਿ ਉਹ ਪਾਰਟੀ ਨਹੀਂ ਛੱਡਣਗੇ, ਲਵਲੀ ਦੇ ਨਾਲ-ਨਾਲ ਨੀਰਜ ਬਸੋਆ, ਰਾਜਕੁਮਾਰ ਚੌਹਾਨ, ਨਸੀਬ ਸਿੰਘ ਅਤੇ ਅਮਿਤ ਮਲਿਕ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

    ਦੱਸ ਦਈਏ ਕਿ ਲਵਲੀ ਨੇ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਪੱਤਰ ਲਿਖਿਆ ਸੀ ਜਿਸ ਵਿੱਚ ਉਹਨਾਂ ਨੇ ਆਪਣੀ ਨਾਰਾਜ਼ਗੀ ਜਾਹਿਰ ਕੀਤੀ ਸੀ ਉਹਨਾਂ ਕਿਹਾ ਸੀ ਕਿ ਮੈਨੂੰ ਪਾਰਟੀ ਵੱਲੋਂ ਇਨਾ ਵੀ ਅਧਿਕਾਰ ਨਹੀਂ ਦਿੱਤਾ ਗਿਆ ਕਿ ਮੈਂ ਕਿਸੇ ਬਲਾਕ ਪ੍ਰਧਾਨ ਦੀ ਨਿਯੁਕਤੀ ਕਰ ਸਕਾਂ ਇਸਦੇ ਨਾਲ ਹੀ ਉਹਨਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਬਾਰੇ ਵੀ ਆਪਣੀ ਨਰਾਜ਼ਗੀ ਜਾਹਿਰ ਕੀਤੀ ਸੀ। ਬੀਤੇ ਦਿਨੀ ਜਦੋਂ ਲਵਲੀ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ ਤਾਂ ਉਸੇ ਸਮੇਂ ਇਹ ਚਰਚਾਵਾਂ ਤੇਜ਼ ਹੋ ਗਈਆਂ ਸਨ ਕਿ ਉਹ ਜਲਦੀ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ।

    RELATED ARTICLES

    Most Popular

    Recent Comments