ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਾਨਸਾ ਤੋਂ ਵੱਡੇ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅੱਜ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ ਤੇ ਹੁਣ ਉਹ “ਆਪ” ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ “ਆਪ” ਦਾ ਪੱਲਾ ਫੜ੍ਹਿਆ ਹੈ।
ਮਾਨਸਾ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES