More
    HomePunjabi Newsਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਪ੍ਰਗਟਾਇਆ...

    ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

    ਕਿਹਾ : ਮਹਾਨ ਲੇਖਕ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ।

    ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਬਹੁਤ ਵੱਡਾ ਘਾਟਾ। ਐਡਵੋਕੇਟ ਧਾਮੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

    RELATED ARTICLES

    Most Popular

    Recent Comments