More
    HomePunjabi Newsਫਰੀਦਕੋਟ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵਲੋਂ...

    ਫਰੀਦਕੋਟ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵਲੋਂ ਵਿਰੋਧ

    ਕਾਲੇ ਝੰਡੇ ਦਿਖਾ ਕੇ ਕੀਤੀ ਗਈ ਨਾਅਰੇਬਾਜ਼ੀ

    ਮੋਗਾ/ਬਿਉਰੋ ਨਿਊਜ਼ : ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਅੱਜ ਫਿਰ ਮੋਗਾ ਵਿਚ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਹੈ। ਹੰਸ ਰਾਜ ਹੰਸ ਦਾ ਇਹ ਵਿਰੋਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਕੀਤਾ ਗਿਆ ਹੈ। ਜਿਸ ਦੌਰਾਨ ਕਿਸਾਨਾਂ ਨੇ ਭਾਜਪਾ ਉਮੀਦਵਾਰ ਨੂੰ ਕਾਲੇ ਝੰਡੇ ਦਿਖਾਏ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਆਗੂਆਂ ਦਾ ਕਹਿਣਾ ਸੀ ਕਿ ਅਸੀਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰ ਰਹੇ ਹਾਂ ਅਤੇ ਹੰਸ ਰਾਜ ਹੰਸ ਭਾਜਪਾ ਦੇ ਉਮੀਦਵਾਰ ਹਨ।

    ਕਿਸਾਨਾਂ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿਚ ਵੋਟ ਮੰਗਣ ਲਈ ਨਹੀਂ ਆਉਣ ਦਿਆਂਗੇ ਅਤੇ ਉਨ੍ਹਾਂ ਦਾ ਵਿਰੋਧ ਕਰਦੇ ਰਹਾਂਗੇ। ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ ਸੂਬੇ ਵਿਚ ਸਾਰੇ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।  

    RELATED ARTICLES

    Most Popular

    Recent Comments