1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ’ਤੇ 2 ਜੂਨ ਤੱਕ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਸਾਰੇ ਥਾਣਿਆਂ ਅਤੇ ਯੂਨਿਟਾਂ ਨੂੰ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਪੰਜਾਬ ਪੁਲਿਸ ਡੀਜੀਪੀ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ’ਚ ਛੁੱਟੀ ਲੈਣੀ ਪੈ ਜਾਵੇ ਤਾਂ ਉਸ ਨੂੰ ਸਬੰਧਤ ਯੂਨਿਟ ਦੇ ਐਸ ਐਸ ਪੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਹੀ ਛੁੱਟੀ ਮਿਲੇਗੀ। ਇਹ ਫੈਸਲਾ ਪੰਜਾਬ ਵਿਚ ਲੋਕ ਸਭਾ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਪੰਜਾਬ ਅੰਦਰ ਵੋਟਾਂ ਦੇ ਅਮਲ ਨੂੰ ਸ਼ਾਂਤੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਪੁਲਿਸ ਮੁਲਾਜ਼ਮ ਆਪਣੀ ਵੋਟ ਦੀ ਵਰਤੋਂ ਬੈਲਟ ਪੇਪਰ ਰਾਹੀਂ ਕਰ ਸਕਦੇ ਹਨ।