More
    HomePunjabi Newsਜਲੰਧਰ ’ਚ ਸੀਨੀਅਰ ਪੱਤਰਕਾਰ ਖਿਲਾਫ ਕੇਸ ਦਰਜ ਹੋਣ ਤੋਂ ਭੜਕੇ ਚੰਨੀ

    ਜਲੰਧਰ ’ਚ ਸੀਨੀਅਰ ਪੱਤਰਕਾਰ ਖਿਲਾਫ ਕੇਸ ਦਰਜ ਹੋਣ ਤੋਂ ਭੜਕੇ ਚੰਨੀ

    ਕਿਹਾ : ਆਮ ਆਦਮੀ ਪਾਰਟੀ ਨੇ ਪੱਤਰਕਾਰਤਾ ’ਤੇ ਕੀਤਾ ਹਮਲਾ

    ਜਲੰਧਰ/ਬਿਊਰੋ ਨਿਊਜ਼  : ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਐਫ.ਆਈ.ਆਰ. ਵਿਚ ਜਲੰਧਰ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ਲੈ ਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਆਮ ਆਦਮੀ ਪਾਰਟੀ ਦੀ ਨਿੰਦਾ ਕੀਤੀ ਹੈ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿਚ ਪੱਤਰਕਾਰਤਾ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

    ਚੰਨੀ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਖਿਲਾਫ ਕੇਸ ਦਰਜ ਕਰਕੇ ਸਰਕਾਰ ਨੇ ਦਿਖਾ ਦਿੱਤਾ ਹੈ ਕਿ ਉਹ ਮੀਡੀਆ ’ਤੇ ਵੀ ਹਮਲਾ ਕਰ ਸਕਦੀ ਹੈ। ਚੰਨੀ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਦੀ ਇਹ ਕਾਰਵਾਈ ਨਿੰਦਣਯੋਗ ਹੈ। ਕਾਂਗਰਸੀ ਉਮੀਦਵਾਰ ਚੰਨੀ ਨੇ ਕਿਹਾ ਕਿ ਸਰਕਾਰ ਨੇ ਪ੍ਰੈਸ ਨੂੰ ਦਬਾਉਣ ਲਈ ਹਮਦਰਦ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਪਿਛਲੇ ਇਕ ਸਾਲ ਤੋਂ ਹਮਦਰਦ ਨੂੰ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ। 

    RELATED ARTICLES

    Most Popular

    Recent Comments