ਕਿਸਾਨ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਦੀ ਰੈਲੀ ਦਾ ਕੀਤਾ ਜਾਣਾ ਸੀ ਵਿਰੋਧ
ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੌਰ ’ਤੇ ਹਨ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਜਲੰਧਰ ਅਤੇ ਗੁਰਦਾਸਪੁਰ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾਣਾ ਹੈ। ਉਧਰ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਚਲਦਿਆਂ ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰ ਬੰਦ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਅਤੇ ਗੁਰਪਾਲ ਸਿੰਘ ਪਾਲਾ ਮੌਲੀ ਨੂੰ ਪੁਲਿਸ ਨੇ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ।
ਇਸ ਤੋਂ ਇਲਾਵਾ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਸਮੇਤ ਹੋਰਨਾਂ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਅਤੇ ਗੁਰਦਾਸਪੁਰ ਵਿਚ ਕੀਤੀ ਜਾਣ ਵਾਲੀ ਦਾ ਵਿਰੋਧ ਨਾ ਕਰ ਸਕਣ।