ਟੀ-20 ਵਿਸ਼ਵ ਕੱਪ 2024 ਦੇ ਅਭਿਆਸ ਮੈਚ ‘ਚ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਬੰਗਲਾਦੇਸ਼ ਅਤੇ ਮੇਜ਼ਬਾਨ ਅਮਰੀਕਾ ਵਿਚਾਲੇ ਹੋਣ ਵਾਲਾ ਮੈਚ ਖਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ। ਪੋਰਟ ਆਫ ਸਪੇਨ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਾਮੀਬੀਆ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 119 ਦੌੜਾਂ ਬਣਾਈਆਂ। ਆਸਟਰੇਲੀਆ ਨੇ 10 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਟੀ-20 ਵਿਸ਼ਵ ਕੱਪ 2024 ਦੇ ਅਭਿਆਸ ਮੈਚ ‘ਚ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਨਾਮੀਬੀਆ ਨੂੰ ਹਰਾਇਆ
RELATED ARTICLES