More
    HomePunjabi Newsਸਲਮਾਨ ਖਾਨ ਦੀ ਕਾਰ ’ਤੇ ਹਮਲਾ ਕਰਨ ਦੀ ਸਾਜਿਸ਼ ਨੂੰ ਪੁਲਿਸ ਨੇ...

    ਸਲਮਾਨ ਖਾਨ ਦੀ ਕਾਰ ’ਤੇ ਹਮਲਾ ਕਰਨ ਦੀ ਸਾਜਿਸ਼ ਨੂੰ ਪੁਲਿਸ ਨੇ ਕੀਤਾ ਨਾਕਾਮ

    ਗਿ੍ਫਤਾਰ ਆਰੋਪੀਆਂ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ ਸਬੰਧ

    ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਐਕਟਰ ਸਲਮਾਨ ਖਾਨ ’ਤੇ ਇਕ ਵਾਰ ਫਿਰ ਹਮਲਾ ਕਰਨ ਦੀ ਸਾਜ਼ਿਸ਼ ਨੂੰ ਮੁੰਬਈ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਨਵੀਂ ਮੁੰਬਈ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜੋ ਪਨਵੇਲ ’ਚ ਸਲਮਾਨ ਖਾਨ ਦੀ ਕਾਰ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਚਾਰੋਂ ਆਰੋਪੀਆਂ ਦੀ ਪਹਿਚਾਣ ਅਜੇ ਕਸ਼ਯਪ, ਗੌਰਵ ਭਾਟੀਆ, ਵਾਸਪੀ ਖਾਨ, ਜੀਸ਼ਾਨ ਖਾਨ ਵਜੋਂ ਹੋਈ ਹੈ।

    ਇਨ੍ਹਾਂ ਚਾਰਾਂ ਖਿਲਾਫ਼ ਆਈਪੀਸੀ ਦੀ ਧਾਰਾ 115, 120 ਬੀ ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ 18 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਆਰੋਪੀ ਹਮਲਾ ਕਰਨ ਲਈ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੀ ਯੋਜਨਾ ਬਣਾ ਰਹੇ ਸਨ ।

    RELATED ARTICLES

    Most Popular

    Recent Comments