ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਲਈ ਪੰਜਾਬ ’ਚ ਪਈਆਂ ਵੋਟਾਂ ਦੇ ਨਤੀਜੇ ਵੀ ਅੱਜ ਆ ਰਹੇ ਹਨ। ਇਸਦੇ ਚੱਲਦਿਆਂ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ, ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮਿ੍ਰਤਪਾਲ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਤੈਅ ਹੈ ਅਤੇ ਬੱਸ ਐਲਾਨ ਹੋਣਾ ਹੀ ਬਾਕੀ ਹੈ।
ਇਸੇ ਤਰ੍ਹਾਂ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਅੰਮਿ੍ਰਤਸਰ ਤੋਂ ਗੁਰਜੀਤ ਸਿੰਘ ਔਜਲਾ ਵੀ ਜਿੱਤ ਵੱਲ ਵਧ ਰਹੇ ਹਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਜਿੱਤ ਵੀ ਯਕੀਨੀ ਦਿਸ ਰਹੀ ਹੈ।