ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜ਼ਮੀਨੀ ਵਿਵਾਦ ਸਬੰਧੀ ਥਾਣਾ ਜ਼ੀਰਾ ਵਿਖੇ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ
RELATED ARTICLES