More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ॥ ਰਸਨਾ ਸਿਮਰਤ ਪਾਪ ਬਿਲਾਇਣ ॥ ੧ ॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧ ॥

    ਵਿਆਖਿਆ :- ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ। ੧। ਰਹਾਉ। ਹੇ ਭਾਈ ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ ( ਦਾ ਨਾਮ ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ । ੧ । 18-06-24, ਅੰਗ:-868

    RELATED ARTICLES

    Most Popular

    Recent Comments