ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਆਪਸੀ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਲੰਧਰ ਵੈਸਟ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਪਾਰਟੀ ਨੇ ਕਿਨਾਰਾ ਕਰ ਲਿਆ ਹੈ। ਦੱਸ ਦਈਏ ਕਿ ਸੁਰਜੀਤ ਕੌਰ ਨੇ ਜਲੰਧਰ ਵੈਸਟ ਤੋਂ ਨੋਮੀਨੇਸ਼ਨ ਪੱਤਰ ਦਾਖਲ ਕਰਾਏ ਸੀ ਉਸ ਸਮੇਂ ਬੀਬੀ ਜਗੀਰ ਕੌਰ ਦੀ ਮੌਜੂਦ ਸੀ ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਪਾਰਟੀ ਇਹਨਾਂ ਚੋਣਾਂ ਵਿੱਚ ਕੀ ਰਣਨੀਤੀ ਅਪਣਾਉਂਦੀ ਹੈ।
ਸ਼੍ਰੌਮਣੀ ਅਕਾਲੀ ਦਲ ਨੇ ਉਮੀਦਵਾਰ ਸੁਰਜੀਤ ਕੌਰ ਤੋਂ ਕੀਤਾ ਕਿਨਾਰਾ
RELATED ARTICLES