ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਗ੍ਰਿਫਤਾਰੀ ਦੇ ਬਾਅਦ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਲੋਕਤੰਤਰ ਦਾ ਕਤਲ ਕਰਨ ਵਾਲੀ ਮੋਦੀ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਜੀ ਨੂੰ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਠੀਕ ਪਹਿਲਾਂ CBI ਵਲੋਂ ਗ੍ਰਿਫ਼ਤਾਰ ਕਰਨਾ ਇਸ ਵੱਲ ਸਿੱਧਾ ਇਸ਼ਾਰਾ ਹੈ..ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਸੰਸਦ ‘ਚ ਇਸ ਤਾਨਾਸ਼ਾਹੀ ਦਾ ਵਿਰੋਧ ਕੀਤਾ। ਅਸੀਂ ਡਰਨ ਜਾਂ ਝੁਕਣ ਵਾਲੇ ਨਹੀਂ ਹਾਂ… ਤਾਨਾਸ਼ਾਹੀ ਦੇ ਖ਼ਿਲਾਫ ਲੜਾਈ ਜਾਰੀ ਰਹੇਗੀ।