ਸੂਬੇ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੂਬੇ ‘ਚ ਵਿਧਾਨ ਸਭਾ ਹਲਕਿਆਂ ਲਈ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ 27 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਈ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਈਕਮਾਂਡ ਵੱਲੋਂ ਜਾਰੀ ਸੂਚੀ ਵਿੱਚ 27 ਵੱਡੇ ਆਗੂਆਂ ਨੂੰ ਸੂਬਾ ਚੋਣ ਕਮੇਟੀ ਵਿੱਚ ਸ਼ਾਮਲ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

