More
    HomePunjabi Newsਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਲਕੇ 10 ਜੁਲਾਈ ਨੂੰ ਪੈਣਗੀਆਂ ਵੋਟਾਂ

    ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਲਕੇ 10 ਜੁਲਾਈ ਨੂੰ ਪੈਣਗੀਆਂ ਵੋਟਾਂ

    181 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਵੋਟਿੰਗ

    ਜਲੰਧਰ/ਬਿਊਰੋ ਨਿਊਜ਼  : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਭਲਕੇ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ 10 ਜੁਲਾਈ ਨੂੰ ਸਾਰੇ ਜਲੰਧਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

    ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਕੁੱਲ 1 ਲੱਖ 71 ਹਜ਼ਾਰ 963 ਵੋਟਰ ਹਨ। ਇਨ੍ਹਾਂ ਵਿਚ 89 ਹਜ਼ਾਰ 629 ਪੁਰਸ਼ ਅਤੇ 82 ਹਜ਼ਾਰ 326 ਮਹਿਲਾ ਵੋਟਰ ਹਨ। ਇਸ ਖੇਤਰ ਵਿਚ 8 ਥਰਡ ਜੈਂਡਰ ਵੋਟਰ ਵੀ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਦੇ ਪੂਰੇ ਪ੍ਰਬੰਧ ਵੀ ਕੀਤੇ ਗਏ ਹਨ।  

    RELATED ARTICLES

    Most Popular

    Recent Comments